↧
ਮੋਗਾ ਬੱਸ ਕਾਂਡ
ਪਿੰਡ ਵਾਸੀਆਂ ਨੇ ਭਗਵੰਤ ਮਾਨ ਦਾ ਪੁਤਲਾ ਸਾੜਿਆ, ਪਿੰਡ ਵਾਸੀਆਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਇਸ ਕੇਸ ਤੇ ਰਾਜਨੀਤੀ ਨਹੀ ਕਰਨ ਦਿੱਤੀ ਜਾਵੇਗੀ, ਪਿੰਡ ਵਾਸੀਆਂ ਨੇ ਲੜਕੀ ਦਾ ਜਲਦੀ ਸਸਕਾਰ ਕਰਨ ਲਈ ਕਿਹਾ ਪਿੰਡ ਦੀਆਂ ਬੀਬੀਆਂ ਨੇ ਕਿਹਾ ਕਿ ਲੜਕੀ ਦੀ ਮਿੱਟੀ ਰੋਲਣ ਨਹੀ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਅਕਾਲੀ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ ਕੀਤੀ ਕਾਰਵਾਈ ਤੇ ਸਤੁੰਸਟੀ ਪ੍ਗਟ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੋਗਾ ਬੱਸ ਘਟਨਾ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀ ਜਾਵੇਗਾ,ਉਨ੍ਹਾਂ ਕਿਹਾ ਕਿ ਇਹ ਇਕ ਸ਼ਰਮਸਾਰ ਘਟਨਾ ਹੈ ਜਿਸ ਦਾ ਡਾਹਢਾ ਦੁੱਖ ਹੈ।